ਨਵੀਂ ਦਿੱਲੀ: ਖੇਡ ਮੰਤਰੀ ਕਿਰਨ ਰਿਜਿਜੂ ਨੇ ਓਲੰਪਿਕ ਜਾਣ ਵਾਲੇ ਭਾਰਤੀ ਖਿਡਾਰੀਆਂ ਲਈ ਅੱਜ ‘ਚੀਅਰ ਅੱਪ’ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਖਿਡਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ, ਜੋ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣਗੇ। ਰਿਜਿਜੂ ਨੇ ਕਿਹਾ, ‘‘ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ‘ਚੀਅਰ ਅੱਪ’ ਚਿੰਨ੍ਹ ਨਾਲ ਸੈਲਫ਼ੀ ਫੋਟੋ ਲਈ ਹੈ ਤਾਂ ਕਿ ਹੋਰ ਵੀ ਇਸ ਮੁਹਿੰਮ ਨਾਲ ਜੁੜਨ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ।’’ -ਪੀਟੀਆਈ