ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਸਤੰਬਰ
ਇੱਥੋਂ ਦੇ ਸਿਵਲ ਹਸਪਤਾਲ ਅੰਦਰ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਡਰੱਗ ਇੰਸਪੈਕਟਰ ਡਾ. ਸੰਦੀਪ ਕੌਸ਼ਿਕ ਖਿਲਾਫ਼ 4 ਘੰਟੇ ਧਰਨਾ ਲਾਇਆ ਗਿਆ ਜਿਸ ਵਿੱਚ ਸ਼ਾਮਲ ਐਸੋਸੀਏਸ਼ਨ ਦੇ ਆਗੂਆਂ ਡਾ. ਜਸਵਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ ਤੇ ਡਾ. ਰਾਜੇਸ਼ ਕੁਮਾਰ ਨੇ ਦੋਸ਼ ਲਾਇਆ ਕਿ ਦੋਰਾਹਾ ਨੇੜਲੇ ਪਿੰਡ ਅੜੈਚਾਂ ਵਿੱਚ ਡਰੱਗ ਇੰਸਪੈਕਟਰ ਨੇ ਉੱਥੇ ਪ੍ਰੈਕਟਿਸ ਕਰਦੇ ਡਾ. ਰਣਜੀਤ ਸਿੰਘ ਦੀ ਦੁਕਾਨ ਦੀ ਚੈਕਿੰਗ ਦੌਰਾਨ ਉਸ ਨਾਲ ਬਦਸਲੂਕੀ ਕੀਤੀ ਜਿਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਡਾ. ਬਲਵਿੰਦਰ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਰਾਮਦਿਆਲ, ਡਾ.ਜਗਮੋਹਣ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਡਰੱਗ ਇੰਸਪੈਕਟਰ ਡਾ. ਸੰਦੀਪ ਕੌਸ਼ਿਕ ਨੇ ਕਿਹਾ ਕਿ ਡਾਕਟਰ ਰਣਜੀਤ ਸਿੰਘ ਖਿਲਾਫ਼ ਲਿਖਤੀ ਰਿਪੋਰਟ ਉਨ੍ਹਾਂ ਦੇ ਵਿਭਾਗ ਵਿੱਚ ਪੁੱਜੀ ਸੀ, ਜਿਸ ਸਬੰਧੀ ਉਨ੍ਹਾਂ ਕਾਨੂੰਨ ਅਨੁਸਾਰ ਚੈਕਿੰਗ ਕੀਤੀ ਅਤੇ ਕਿਸੇ ਨੂੰ ਕੋਈ ਅਪਸ਼ਬਦ ਨਹੀਂ ਬੋਲਿਆ। ਜਥੇਬੰਦੀ ਵੱਲੋਂ ਉਨ੍ਹਾਂ ’ਤੇ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ।