ਹਰਦੀਪ ਸਿੰਘ ਸੋਢੀ
ਧੂਰੀ, 24 ਮਈ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਉਹ ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜ਼ਰੂਰ ਲੜਨਗੇ। ਇਸ ਫੈਸਲੇ ਬਾਰੇ ਵਰਕਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਿਆਨ ਦੇ ਗਲਤ ਮਤਲਬ ਨਾ ਕੱਢੇ ਜਾਣ। ਉਨ੍ਹਾਂ ਕਿਹਾ ਸਿੱਖ ਇਤਿਹਾਸ ਅਨੁਸਾਰ ਗੂਰੂਆਂ ਨੇ ਹਰ ਸਿੱਖ ਨੂੰ ਸ਼ਸਤਰ ਧਾਰੀ ਬਣਾਇਆ ਸੀ। ਅਪਣੇ ਕੋਲ ਲਾਇਲੈਂਸੀ ਹਥਿਆਰ ਰੱਖਣਾ ਗ਼ਲਤ ਨਹੀਂ। ਦੇਸ਼ ਅੰਦਰ ਘੱਟ ਗਿਣਤੀਆਂ ਅਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਹੀਆਂ। ਉਨ੍ਹਾਂ ਕਿਹਾ ਜੇ ਸੰਗਰੂਰ ਦੇ ਲੋਕ ਉਨ੍ਹਾਂ ਨੂੰ ਸੰਗਰੂਰ ਹਲਕੇ ਦੀ ਉਪ ਚੋਣ ਜਿਤਾ ਦਿੰਦੇ ਹਨ ਤਾਂ ਉਹ ਬਰਗਾੜੀ ਕਾਂਡ ਤੇ ਬੇਅਦਬੀ ਦੇ ਦੋਸ਼ੀਆ ਨੂੰ ਸਜ਼ਾ ਦਿਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣਗੇ।