ਨਵੀਂ ਦਿੱਲੀ, 18 ਸਤੰਬਰ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖਾਨ ਦੀ ਰਿਹਾਇਸ਼ ’ਤੇ ਛਾਪਾ ਮਾਰਨ ਗਈ ਭ੍ਰਿਸ਼ਟਾਚਾਰ ਰੋਕੂ ਬ੍ਰਾਂਚ (ਏਸੀਬੀ) ਦੀ ਟੀਮ ਨੂੰ ਕਥਿਤ ਤੌਰ ’ਤੇ ਡਿਊਟੀ ਕਰਨ ਤੋਂ ਰੋਕਣ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਕੀਲ ਅਹਿਮਦ (45), ਅਫਸਰ (20), ਅਨਵਰ (31) ਤੇ ਸਿਕੰਦਰ (45) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਏਸੀਬੀ ਨੇ ਦਿੱਲੀ ਵਕਫ ਬੋਰਡ ’ਚ ਭਰਤੀ ਦੌਰਾਨ ਕਥਿਤ ਬੇਨੇਮੀਆਂ ਦੀ ਜਾਂਚ ਦੇ ਸਿਲਸਿਲੇ ’ਚ ਬੀਤੇ ਦਿਨ ਅਮਾਨਤਉੱਲ੍ਹਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਏਸੀਬੀ ਅਧਿਕਾਰੀਆਂ ਨੂੰ ਉਨ੍ਹਾਂ ਦਾ ਕੰਮ ਕਰਨ ਤੋਂ ਰੋਕਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ ਤੇ ਇਸ ਮਾਮਲੇ ’ਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ