ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 26 ਜੂਨ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਹੋਣ ਲਈ ਅੱਜ ਇਥੇ ਸੈਕਟਰ 32 ਸਥਿਤ ਪੰਜਾਬ ਪੁਲੀਸ ਆਫਿਸਰਜ਼ ਇੰਸਟੀਚਿਊਟ ’ਚ ਪਹੁੰਚੇ ਤੇ ਉਨ੍ਹਾਂ ਤੋਂ ਸਿਟ ਨੇ ਕਰੀਬ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ। ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੇ ਪੁਲੀਸ ਗੋਲੀਬਾਰੀ ਵੇਲੇ ਸੁਖਬੀਰ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵੀ ਸਨ। ਸ੍ਰੀ ਬਾਦਲ ਦੇ ਸਮਰਥਨ ਵਿੱਚ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਐੱਨਕੇ ਸ਼ਰਮਾ ਤੇ ਦਲਜੀਤ ਸਿੰਘ ਚੀਮਾ ਸਣੇ ਕਈ ਨੇਤਾ ਹਾਜ਼ਰ ਸਨ।