ਨਵੀਂ ਦਿੱਲੀ, 18 ਸਤੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਅਤੇ ਧਰਮ ਦੇ ਆਧਾਰ ’ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਬੜ੍ਹਾਵਾ ਦੇਣ ਲਈ ਕਥਿਤ ਤੌਰ ’ਤੇ ਸਿਖਲਾਈ ਕੈਂਪ ਲਗਾਉਣ ਨਾਲ ਸਬੰਧਤ ਇਕ ਮਾਮਲੇ ਵਿੱਚ ਪਾਪੁਲਰ ਫਰੰਟ ਆਫ ਇੰਡੀਆ (ਪੀਐੱਫਆਈ) ਖ਼ਿਲਾਫ਼ ਅੱਜ ਤਿਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ 40 ਥਾਵਾਂ ’ਤੇ ਛਾਪੇ ਮਾਰੇ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਤਿਲੰਗਾਨਾ ਵਿੱਚ 38 ਥਾਵਾਂ ਅਤੇ ਆਂਧਰਾ ਪ੍ਰਦੇਸ਼ ਵਿਚ ਦੋ ਥਾਈਂ ਮਾਰੇ ਗਏ ਛਾਪਿਆਂ ਦੌਰਾਨ ਚਾਰ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ’ਚ ਲਿਆ ਗਿਆ। ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਡਿਜੀਟਲ ਉਪਕਰਨ, ਦਸਤਾਵੇਜ਼, ਦੋ ਖੰਜਰ ਅਤੇ 8.31 ਲੱਖ ਰੁਪਏ ਤੋਂ ਜ਼ਿਆਦਾ ਦੀ ਨਕਦੀ ਸਣੇ ਹੋਰ ਇਤਰਾਜ਼ਯੋਗ ਸਮੱਗਰੀ ਜ਼ਬਤ ਕੀਤੀ ਗਈ। -ਪੀਟੀਆਈ