ਪੱਤਰ ਪ੍ਰੇਰਕ
ਭੁੱਚੋ ਮੰਡੀ, 19 ਸਤੰਬਰ
ਵਾਲਮਾਰਟ ਕੰਪਨੀ ਵੱਲੋਂ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਵਿੱਚੋਂ ਕਥਿਤ ਧੱਕੇਸ਼ਾਹੀ ਨਾਲ ਨੌਕਰੀ ਤੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਦਾ ਭਾਕਿਯੂ ਉਗਰਾਹਾਂ ਦੇ ਸਹਿਯੋਗ ਨਾਲ ਚੱਲ ਰਿਹਾ ਮੋਰਚਾ ਅੱਜ 21ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ 30 ਸਤੰਬਰ ਨੂੰ ਵਾਲਮਾਰਟ ਕੰਪਨੀ ਦੇ ਪੰਜਾਬ ਵਿਚਲੇ ਪੰਜੇ ਮਾਲ ਇੱਕ ਹਫ਼ਤੇ ਲਈ ਬੰਦ ਕਰਨਗੇ ਅਤੇ ਜੇਕਰ ਕੰਪਨੀ ਨੇ ਹਫ਼ਤੇ ਵਿੱਚ ਮੁਲਾਜ਼ਮਾਂ ਦੀਆਂ ਨੌਕਰੀਆਂ ਬਹਾਲ ਨਾ ਕੀਤੀਆਂ ਤਾਂ ਇਸ ਸੰਘਰਸ਼ ਨੂੰ ਅਣਮਿੱਥੇ ਸਮੇਂ ਵਿੱਚ ਤਬਦੀਲ ਕਰ ਦੇਣਗੇ। ਇਸ ਮੌਕੇ ਧਰਨਾਕਾਰੀ ਮੁਲਾਜ਼ਮ ਆਗੂ ਜਸਪ੍ਰੀਤ ਸਿੰਘ ਤੇ ਨਿਰਮਲ ਸ਼ਰਮਾ ਨੇ ਕਿਹਾ ਕਿ ਉਹ ਨੌਕਰੀਆਂ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ।