ਭੋਪਾਲ/ਖਰਗੋਨ, 24 ਅਪਰੈਲ
ਮੱਧ ਪ੍ਰਦੇਸ਼ ਦੇ ਖਰਗੋਨ ਕਸਬੇ ’ਚ ਇਸੇ ਮਹੀਨੇ ਦੀ ਸ਼ੁਰੂਆਤ ’ਚ ਰਾਮ ਨੌਮੀ ਦੇ ਮੌਕੇ ’ਤੇ ਕੱਢੇ ਗਏ ਜਲੂਸ ’ਤੇ ਪਥਰਾਅ ਕਰਨ ਦੇ ਮਾਮਲੇ ’ਚ ਪੁਲੀਸ ਨੇ ਹੁਣ ਤੱਕ 175 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਦੌਰਾਨ ਸਥਾਨਕ ਪ੍ਰਸ਼ਾਸਨ ਨੇ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਖਰਗੋਨ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ 9 ਘੰਟਿਆਂ ਲਈ ਕਰਫਿਊ ਵਿੱਚ ਢਿੱਲ ਦਿੱਤੀ ਹੈ। ਖਰਗੋਨ ਜ਼ਿਲ੍ਹੇ ਦੇ ਇੰਚਾਰਜ ਪੁਲਿਸ ਸੁਪਰਡੈਂਟ ਰੋਹਿਤ ਕਸ਼ਵਾਨੀ ਨੇ ਕਿਹਾ ਕਿ ਖਰਗੋਨ ਸ਼ਹਿਰ ਵਿੱਚ ਰਾਤ ਦਾ ਕਰਫਿਊ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਕਰਫਿਊ ਦੀ ਢਿੱਲ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਕਸ਼ਵਾਨੀ ਨੇ ਸ਼ਨਿਚਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ 10 ਅਪਰੈਲ ਨੂੰ ਖਰਗੋਨ ਕਸਬੇ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 64 ਐਫਆਈਆਰ ਦਰਜ ਕੀਤੀ ਆਂ ਗਈਆਂ ਹਨ ਅਤੇ 175 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। -ਪੀਟੀਆਈ