ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਸਤੰਬਰ
ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਦੀ ਬਣੀ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਯਾਰਕ ਆਉਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾਵੇਗਾ। ਜਥੇਬੰਦੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ 29 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਸਮਾਗਮ ਦੌਰਾਨ ਸੰਬੋਧਨ ਕਰਨ ਲਈ ਨਿਊਯਾਰਕ ਆਉਣਾ ਹੈ। ਉਨ੍ਹਾਂ ਕਿਹਾ ਕਿ ਉਸ ਦਿਨ ਸਿੱਖ ਜਥੇਬੰਦੀਆਂ ਅਤੇ ਹੋਰ ਘੱਟ ਗਿਣਤੀਆਂ ਵੱਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾਵੇਗਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਸਵੈ ਨਿਰਣੇ ਦਾ ਹੱਕ ਮੰਗਿਆ ਜਾ ਰਿਹਾ ਹੈ ਪਰ ਭਾਰਤ ਸਰਕਾਰ ਇਸ ਨੂੰ ਅਪਰਾਧ ਵਜੋਂ ਪੇਸ਼ ਕਰ ਰਹੀ ਹੈ।