ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਤੇ ਕਸ਼ਮੀਰ ਨਾਲ ਸਬੰਧਤ ਆਗੂਆਂ ਨਾਲ ਹੋਈ ਸਰਬ ਪਾਰਟੀ ਮੀਟਿੰਗ ਮਗਰੋਂ ਇਕ ਟਵੀਟ ’ਚ ਕਿਹਾ ਕਿ ਸ਼ਾਂਤੀਪੂਰਨ ਚੋਣਾਂ ਸੂਬੇ ਦਾ ਦਰਜਾ ਬਹਾਲ ਕਰਨ ਲਈ ਅਹਿਮ ਮੀਲ ਪੱਥਰ ਹੈ। ਸ੍ਰੀ ਸ਼ਾਹ ਨੇ ਟਵੀਟ ਕਰਕੇ ਦੱਸਿਆ, ‘‘ਮੀਟਿੰਗ ਖੁਸ਼ਨੁਮਾ ਮਾਹੌਲ ਵਿੱਚ ਹੋਈ। ਸਾਰਿਆਂ ਨੇ ਸੰਵਿਧਾਨ ਅਤੇ ਜਮਹੂਰੀਅਤ ਪ੍ਰਤੀ ਵਚਨਬੱਧਤਾ ਜ਼ਾਹਿਰ ਕੀਤੀ। ਜੰਮੂ ਕਸ਼ਮੀਰ ਵਿੱਚ ਜਮਹੂਰੀਅਤ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਅਸੀਂ ਜੰਮੂ ਕਸ਼ਮੀਰ ਦੇ ਚਹੁੰਮੁਖੀ ਵਿਕਾਸ ਲਈ ਵਚਨਬੱਧ ਹਾਂ।’’ ਇਕ ਹੋਰ ਟਵੀਟ ਵਿੱਚ ਉਨ੍ਹਾਂ ਕਿਹਾ, ‘‘ਜੰਮੂ ਕਸ਼ਮੀਰ ਦੇ ਭਵਿੱਖ ਬਾਰੇ ਚਰਚਾ ਹੋਈ ਅਤੇ ਹੱਦਬੰਦੀ ਦਾ ਅਮਲ ਅਤੇ ਸ਼ਾਂਤੀਪੂਰਨ ਚੋਣਾਂ ਸੂਬੇ ਦਾ ਦਰਜਾ ਬਹਾਲ ਕਰਨ ਲਈ ਅਹਿਮ ਮੀਲ ਪੱਥਰ ਹਨ, ਜਿਵੇਂ ਕਿ ਸੰਸਦ ਵਿੱਚ ਵਾਅਦਾ ਕੀਤਾ ਗਿਆ ਸੀ।’’ -ਪੀਟੀਆਈ