ਦੇਹਰਾਦੂਨ, 19 ਸਤੰਬਰ
‘ਆਪ’ ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਉੱਤਰਾਖੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜੇ ਉਨ੍ਹਾਂ ਦੀ ਪਾਰਟੀ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਸੂਬੇ ਦੇ ਲੋਕਾਂ ਨੂੰ ਬੇਰੁਜ਼ਗਾਰੀ ਭੱਤਾ ਅਤੇ 80 ਫ਼ੀਸਦੀ ਨੌਕਰੀਆਂ ਦਾ ਕੋਟਾ ਦਿੱਤਾ ਜਾਵੇਗਾ। ਕੇਜਰੀਵਾਲ ਨੇ ਛੇ ਵਾਅਦੇ ਕਰਦਿਆਂ ਕਿਹਾ ਕਿ ਜੇਕਰ ਵੋਟਾਂ ਪਾ ਕੇ ‘ਆਪ’ ਨੂੰ ਸੱਤਾ ਵਿੱਚ ਲਿਆਂਦਾ ਗਿਆ ਤਾਂ ਉੱਤਰਾਖੰਡ ਦੇ ਹਰੇਕ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਯਕੀਨ ਦਿਵਾਇਆ ਕਿ ਜਦੋਂ ਤੱਕ ਨੌਕਰੀ ਨਹੀਂ ਮਿਲ ਜਾਂਦੀ, ਉਦੋਂ ਤੱਕ ਹਰੇਕ ਪਰਿਵਾਰ ਦੇ ਇਕ ਜੀਅ ਨੂੰ ਮਹੀਨਾਵਾਰ ਪੰਜ ਹਜ਼ਾਰ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਸੂਬਾ ਵਾਸੀਆਂ ਨੂੰ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਵਿੱਚ 80 ਫ਼ੀਸਦੀ ਰਾਖਵਾਂਕਰਨ ਦੇਣ ਦਾ ਵਾਅਦਾ ਕੀਤਾ। ਸੱਤਾ ਵਿੱਚ ਆਉਣ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਇਕ ਲੱਖ ਰੁੁਜ਼ਗਾਰ ਦੇ ਮੌਕੇ ਸਿਰਜੇ ਜਾਣਗੇ। ਹਲਦਵਾਨੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਬੇਰੁਜ਼ਗਾਰੀ ਤੇ ਪਰਵਾਸ ਦੇ ਮਸਲਿਆਂ ਨਾਲ ਸਿੱਝਣ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। -ਪੀਟੀਆਈ