ਜਸਵੰਤ ਜੱਸ
ਫ਼ਰੀਦਕੋਟ, 23 ਅਪਰੈਲ
ਵਿਵਾਦਾਂ ਵਿੱਚ ਰਹਿਣ ਵਾਲੀ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਅੱਜ ਆਈਜੀ ਪ੍ਰਦੀਪ ਯਾਦਵ ਦੀ ਅਗਵਾਈ ਹੇਠ ਉੱਚ ਪੱਧਰੀ ਟੀਮ ਵੱਲੋਂ ਛਾਪਾ ਮਾਰਿਆ ਗਿਆ। 200 ਦੇ ਕਰੀਬ ਪੁਲੀਸ ਮੁਲਾਜ਼ਮਾਂ ਨਾਲ ਜੇਲ੍ਹ ਵਿੱਚ ਛਾਪਾ ਮਾਰਨ ਪੁੱਜੇ ਆਈਜੀ, ਐੱਸਐੱਸਪੀ ਅਤੇ ਹੋਰ ਅਧਿਕਾਰੀਆਂ ਨੇ ਜੇਲ੍ਹ ਦੀ ਹਰ ਬੈਰਕ ਦੀ ਤਲਾਸ਼ੀ ਲਈ। 2,185 ਕੈਦੀਆਂ ਦੀ ਸਮਰੱਥਾ ਵਾਲੀ ਜੇਲ੍ਹ ’ਚੋਂ ਤਿੰਨ ਘੰਟੇ ਦੀ ਤਲਾਸ਼ੀ ਦੌਰਾਨ ਪੁਲੀਸ ਟੀਮ ਨੂੰ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਗੈਰ-ਕਾਨੂੰਨੀ ਤਰੀਕੇ ਨਾਲ ਰੱਖੇ ਛੇ ਮੋਬਾਈਲ ਫੋਨ ਬਰਾਮਦ ਹੋਏ। ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਸਿੱਧੂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ।