ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਫਰਵਰੀ
ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿੱਚ ਪਹਿਲੀ ਤੋਂ ਨੌਂਵੀ ਤੱਕ ਦੀ ਕਲਾਸਾਂ 10 ਫਰਵਰੀ ਤੋਂ ਸ਼ੁਰੂ ਹੋਣਗੇ। ਇਸ ਦੌਰਾਨ ਸਕੂਲਾਂ ਵਿੱਚ ਕੋਵਿਡ-19 ਦੇ ਨਿਯਮਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਮਾਪੇ ਆਪਣੇ ਬੱਚਿਆ ਨੂੰ ਸਕੂਲ ਵਿੱਚ ਭੇਜਣਾ ਚਾਹੁੰਦੇ ਹਨ, ਉਹ ਭੇਜ ਸਕਦੇ ਹਨ ਪਰ ਕਲਾਸਾਂ ਆਨਲਾਈਨ ਵੀ ਚਲਦੀਆਂ ਰਹਿਣਗੀਆਂ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਇਸ ਤੋਂ ਪਹਿਲਾਂ ਸੂਬੇ ਵਿੱਚ ਦਸਵੀਂ ਤੋਂ ਬਾਰਵੀਂ ਤੱਕ ਦੇ ਸਕੂਲ ਖੋਲ੍ਹ ਦਿੱਤੇ ਸਨ।