ਜੰਮੂ, 23 ਅਪਰੈਲ
ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਮੁਖੀ ਕੁਲਦੀਪ ਸਿੰਘ ਨੇ ਅੱਜ ਜੰਮੂ ਦੇ ਸੁੰਜਵਾਂ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਦੋ ਆਤਮਘਾਤੀ ਹਮਲਾਵਰ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਨਆਈਏ ਮੁਖੀ ਦੇ ਨਾਲ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਇੰਸਪੈਕਟਰ ਜਨਰਲ ਜੰਮੂ ਸੈਕਟਰ ਪੀਐਸ ਰਣਪਿਸੇ ਵੀ ਸਨ।