ਨਵੀਂ ਦਿੱਲੀ, 23 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਜੰਮੂ-ਕਸ਼ਮੀਰ ਵਿਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਦੋ ਖੇਤਰਾਂ ਵਿਚਕਾਰ ਹਰ ਮੌਸਮ ਵਿੱਚ ਸੰਪਰਕ ਸਥਾਪਤ ਕਰਨ ਲਈ ਬਨਿਹਾਲ-ਕਾਜ਼ੀਗੁੰਡ ਸੜਕ ਸੁਰੰਗ ਦਾ ਉਦਘਾਟਨ ਵੀ ਸ਼ਾਮਲ ਹੈ। ਉਹ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਵੀ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਕੱਤਰੇਤ ਅਨੁਸਾਰ ਪ੍ਰਧਾਨ ਮੰਤਰੀ ‘ਅੰਮ੍ਰਿਤ ਸਰੋਵਰ’ ਨਾਮ ਦੀ ਨਵੀਂ ਯੋਜਨਾ ਦੀ ਸ਼ੁਰੂਆਤ ਕਰਨਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਮੋਦੀ ਸ਼ਾਮ ਨੂੰ ਮੁੰਬਈ ਵਿੱਚ ਮਾਸਟਰ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਪਹਿਲਾ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਪ੍ਰਾਪਤ ਕਰਨਗੇ।