ਨਵੀਂ ਦਿੱਲੀ, 28 ਮਈ
ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਮਤਭੇਦਾਂ ਨੂੰ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਕਾਂਗਰਸ ਪ੍ਰਧਾਨ ਵੱਲੋਂ ਸ਼ੁੱਕਰਵਾਰ ਨੂੰ ਇਹ ਕਦਮ ਦੋਵਾਂ ਆਗੂਆਂ ਵਿਚਾਲੇ ਸ਼ਬਦੀ ਜੰਗ ਖੁੱਲ੍ਹ ਕੇ ਸਾਹਮਣੇ ਆਉਣ ਮਗਰੋਂ ਚੁੱਕਿਆ ਗਿਆ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਪੈਨਲ ਵਿੱਚ ਉਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਸ਼ਾਮਲ ਹਨ। ਕਮੇਟੀ ਦੀ ਪਹਿਲੀ ਮੀਟਿੰਗ ਸ਼ਨਿਚਰਵਾਰ ਸਵੇਰੇ ਦਿੱਲੀ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕੀਤੀ ਜਾਵੇਗੀ। -ਏਜੰਸੀ