ਅਮਰਾਵਤੀ, 24 ਮਈ
ਆਂਧਰਾ ਪ੍ਰਦੇਸ਼ ਵਿਚ ਇਕ ਅਦਾਲਤ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗੈਂਗ ਦੇ 12 ਮੈਂਬਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸੱਤ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਰਾਜ ਮਾਰਗਾਂ ’ਤੇ ਲੋਕਾਂ ਦੀ ਹੱਤਿਆ ਕਰ ਕੇ ਲੁੱਟ-ਖੋਹ ਕਰਦੇ ਰਹੇ ਹਨ। ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਵਿਚ 18 ਜਣਿਆਂ ਨੂੰ ਦੋਸ਼ੀ ਪਾਇਆ ਜਿਨ੍ਹਾਂ ਵਿਚੋਂ 12 ਨੂੰ ਮੌਤ ਦੀ ਸਜ਼ਾ ਤੇ ਬਾਕੀਆਂ ਨੂੰ ਉਮਰ ਕੈਦ ਤੇ ਜੇਲ੍ਹ ਜਾਣ ਦੀ ਸਜ਼ਾ ਸੁਣਾਈ ਹੈ।-ਪੀਟੀਆਈ