ਨਵੀਂ ਦਿੱਲੀ, 16 ਸਤੰਬਰ
ਸੁਪਰੀਮ ਕੋਰਟ ਨੇ ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਰਜਿਸਟਰਡ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਲਈ ਇਕਸਾਰ ਡਰੈੱਸ ਕੋਡ ਲਾਗੂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਕਿਹਾ ਕਿ ਇਹ ਅਜਿਹਾ ਮਾਮਲਾ ਨਹੀਂ ਹੈ, ਜਿਸ ਨੂੰ ਅਦਾਲਤ ਵਿੱਚ ਦਾਇਰ ਕੀਤਾ ਜਾਵੇ।