ਨਵੀਂ ਦਿੱਲੀ, 23 ਅਗਸਤ
ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਹੋਵੇ। ਖ਼ਬਰਾਂ ਮੁਤਾਬਕ ਪਾਕਿਸਤਾਨ ਦੇ ਖੈ਼ਬਰ ਪਖ਼ਤੂਨਖਵਾ ਸੂਬੇ ਦੇ ਬੁਨੇਰ ਜ਼ਿਲੇ ਦੀ ਸਿੱਖ ਔਰਤ ਨੂੰ 20 ਅਗਸਤ ਨੂੰ ਹਥਿਆਰ ਦਿਖਾ ਕੇ ਅਗਵਾ ਕਰ ਲਿਆ ਗਿਆ ਅਤੇ ਫਿਰ ਉਸ ਨਾਲ ਜ਼ਬਰਦਸਤੀ ਵਿਆਹ ਕਰ ਲਿਆ ਗਿਆ। ਔਰਤ ਅਧਿਆਪਕ ਹੈ।