ਹਰਦੀਪ ਸਿੰਘ ਸੋਢੀ
ਧੂਰੀ 21ਦਸੰਵਰ
ਦਿੱਲੀ ਧਰਨਿਆਂ ਦੌਰਾਨ ਆਪਣੀ ਜਾਨ ਗੁਆ ਚੁੱਕੇ ਵਿਅਕਤੀਆਂ ਦੀ ਯਾਦ ਵਿੱਚ ਧੂਰੀ ਨੇੜਲੇ ਪਿੰਡ ਰਾਜੋਮਾਜਰਾ ਵਿੱਚ ਕਿਸਾਨ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੱਗੇ ਧਰਨਿਆਂ ਵਿੱਚ ਆਪਣੀ ਜਾਨ ਗੁਆ ਚੁੱਕੇ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਗੁਰੂ ਘਰ ਵਿੱਚ ਅਰਦਾਸ ਕਰਵਾਈ ਗਈ। ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਇਨ੍ਹਾਂ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ,ਜਿਸ ਕਾਰਨ ਮੋਦੀ ਸਰਕਾਰ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸਮਾਂ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।