ਮਾਨਸਾ: ਨੌਕਰੀਓ ਕੱਢੇ ਸੁਖਮਨੀ ਸੁਸਾਇਟੀ ਅਧੀਨ ਕੰਮ ਕਰ ਰਹੇ ਸੁਵਿਧਾ ਮੁਲਾਜ਼ਮਾਂ ਨੇ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਉੱਪਰ ਬਹਾਲ ਕੀਤਾ ਜਾਵੇ। ਸੁਸਾਇਟੀ ਦੇ ਆਗੂ ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਈ ਕਾਂਗਰਸੀ ਲੀਡਰਾਂ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਸੁਵਿਧਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਬਹਾਲ ਕਰਕੇ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰੰਤੂ ਹੁਣ 4 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਨੇ ਪੁਰਾਣੇ ਸੁਵਿਧਾ ਮੁਲਾਜ਼ਮਾਂ ਦੀ ਸਾਰ ਨਹੀਂ ਲਈ। -ਪੱਤਰ ਪ੍ਰੇਰਕ