ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 20 ਦਸੰਬਰ
ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਪਾਰਟੀ ਦੇ ਸਥਾਨਕ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਨਣ ਲਈ ਖੁੱਲ੍ਹਾ ਦਰਬਾਰ ਲਾਇਆ, ਜਿਸ ਵਿੱਚ ਸੈਂਕੜੇ ਸ਼ਹਿਰੀਆਂ ਨੇ ਆਪਣੀਆਂ ਦੁੱਖ ਤਕਲੀਫਾਂ ਦੱਸੀਆਂ। ਮੰਤਰੀ ਨੇ ਉਨ੍ਹਾਂ ਦੇ ਵਾਜ਼ਬਿ ਹੱਲ ਲਈ ਮੌਕੇ ’ਤੇ ਮੌਜੂਦ ਪੁਲੀਸ ਅਤੇ ਸਿਵਲ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਦੱਸਣਯੋਗ ਹੈ ਕਿ ਬਹੁਤੀਆਂ ਸ਼ਿਕਾਇਤਾਂ ਨਗਰ ਕੌਂਸਲ, ਪੁਲੀਸ, ਪਾਵਰਕੌਮ, ਟਰਾਂਸਪੋਰਟ ਅਤੇ ਮਾਲ ਵਿਭਾਗ ਨਾਲ ਸਬੰਧਤ ਸਨ। ਮੌਕੇ ’ਤੇ ਵਿਸ਼ੇਸ਼ ਰੂਪ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪ੍ਰਮੁੱਖ ਕਾਂਗਰਸੀ ਆਗੂ ਸੰਜੀਵ ਕੁਮਾਰ ਟੀਨਾ, ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਬਾਹੀਆ, ਮੰਤਰੀ ਦੇ ਨਿੱਜੀ ਸਹਾਇਕ ਲਾਲੀ ਕਾਂਗੜ, ਵਪਾਰ ਮੰਡਲ ਦੇ ਪ੍ਰਧਾਨ ਰਮੇਸ਼ ਮੱਕੜ , ਟਰੱਕ ਯੂਨੀਅਨ ਦੇ ਪ੍ਰਧਾਨ ਭਰਪੂਰ ਸਿੰਘ ਬੁਰਜਗਿੱਲ, ਕਾਰਜਸਾਧਕ ਅਫ਼ਸਰ ਸੁਰਿੰਦਰ ਗਰਗ ਆਦਿ ਵੀ ਪੁੱਜੇ। ਚੇਅਰਮੈਨ ਸੰਜੀਵ ਢੀਂਗਰਾ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇੱਥੇ ਹਰ ਸੋਮਵਾਰ ਖੁੱਲ੍ਹਾ ਦਰਬਾਰ ਲਾਇਆ ਜਾਵੇਗਾ।
ਕਾਂਗੜ ਦੀ ਅਗਵਾਈ ’ਚ ਚਾਰ ਪਰਿਵਾਰ ਕਾਂਗਰਸ ’ਚ ਸ਼ਾਮਲ
ਭਾਈਰੂਪਾ(ਅਵਤਾਰ ਸਿੰਘ ਧਾਲੀਵਾਲ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਰਾਜਗੜ੍ਹ ਵਿੱਚ ਪਿੰਡ ਦੇ ਚਾਰ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਜਗਦੇਵ ਸਿੰਘ, ਹਰਦੇਵ ਸਿੰਘ, ਨਿਰਦੇਵ ਸਿੰਘ, ਹਰਜੀਤ ਸਿੰਘ, ਪਿ੍ਰਤਪਾਲ ਸਿੰਘ ਲਾਡੀ, ਨਿੱਕਾ ਤੇ ਮਨੀ ਆਦਿ ਵਿਅਕਤੀਆਂ ਨੂੰ ਪਾਰਟੀ ’ਚ ਬਣਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ