ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਦਸੰਬਰ
ਕਿਸਾਨੀ ਮਾਮਲਿਆਂ ਦੇ ਪ੍ਰਸਿੱਧ ਮਾਹਿਰ ਪੀ. ਸਾਈਨਾਥ ਨੇ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਆਪਣੇ ਸੰਬੋਧਨ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਮੁੱਢੋਂ ਹੀ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਕਰਨ ਦੇ ਨਾਲ ਉਸ ਨੇ ਨਾਗਰਿਕਾਂ ਦੇ ਕਾਨੂੰਨੀ ਹੱਕਾਂ ਉਪਰ ਵੀ ਡਾਕਾ ਮਾਰਿਆ ਹੈ। ਉਨ੍ਹਾਂ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਦਾ ਏਕੇ ਜਿੱਤ ਵੱਲ ਲੈ ਕੇ ਜਾਵੇਗਾ ਤੇ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਪੈਣਗੇ।