ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 21 ਮਈ
ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਦੀ ਜਗ੍ਹਾ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਦੇ ਬਣਨ ਨਾਲ ਇਲਾਕੇ ਨੂੰ ਹੀ ਨਹੀਂ ਬਲਕਿ ਸੂਬੇ ਤੋਂ ਇਲਾਵਾ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਵੀ ਸਿਹਤ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ’ਚ ਸਿਹਤ ਸਹੂਲਤਾਂ ਅਤੇ ਸਿੱਖਿਆ ਨੂੰ ਉੱਚਾ ਚੁੱਕਣਾ ਪ੍ਰਮੁੱਖ ਸੀ। ਇਸ ਤਹਿਤ ਸਰਕਾਰ ਨੇ ਇਸ ਮੈਡੀਕਲ ਕਾਲਜ ਦੀ ਉਸਾਰੀ ਨੂੰ ਪ੍ਰਵਾਨਗੀ ਦਿੱਤੀ ਹੈ।