ਅੰਮ੍ਰਿਤਸਰ: ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਲਈ ਜਥਾ ਰੋਕੇ ਜਾਣ ਦੇ ਮਾਮਲੇ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰੇ, ਜਿਨ੍ਹਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਸਿੱਖ ਜਗਤ ਨੂੰ ਵੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਜਾਵੇ ਅਤੇ ਕੌਮਾਂਤਰੀ ਪੱਧਰ ’ਤੇ ਕੇਂਦਰ ਸਰਕਾਰ ਖਿਲਾਫ ਦਬਾਅ ਬਣਾਇਆ ਜਾਵੇ।
-ਟ੍ਰਿਬਿਊਨ ਨਿਊਜ਼ ਸਰਵਿਸ