ਕੋਲਕਾਤਾ, 9 ਦਸੰਬਰ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰੀਆ ਦੀ ਹਾਲਤ ਵਿਗੜ ਗਈ ਹੈ। ਉਹ ਦੱਖਣੀ ਕੋਲਕਾਤਾ ਦੇ ਇਕ ਨਿਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਅਧਿਕਾਰੀਆਂ ਨੇ ਬੁੱਧਵਾਰ ਸ਼ਾਮ ਇਹ ਜਾਣਕਾਰੀ ਦਿੱਤੀ। ਭੱੱਟਾਚਾਰੀਆ(76) ਨੂੰ ਦੁਪਹਿਰੇ ਸਾਹ ਲੈਣ ਵਿੱਚ ਤਕਲੀਫ਼ ਦੇ ਚੱਲਦੇ ਨਿਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਉਨ੍ਹਾਂ ਦਾ ਕੋਵਿਡ ਟੈਸਟ ਨੈਗੇਟਿਵ ਆਇਆ ਹੈ ਜੋ ਚੰਗਾ ਸੰਕੇਤ ਹੈ ਪਰ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੀਨੀਅਰ ਡਾਕਟਰਾਂ ਦੀ ਪੰਜ ਮੈਂਬਰੀ ਟੀਮ ਉਨ੍ਹਾਂ ਦੀ ਜਾਂਚ ਕਰ ਰਹੀ ਹੈ। -ਏਜੰਸੀ