ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ. ਨਗਰ(ਮੁਹਾਲੀ), 7 ਫਰਵਰੀ
ਇੱਥੇ ਕਰਵਾਏ ਗਏ ਇਕ ਸਮਾਗਮ ਦੌਰਾਨ ਅਖਿਲ ਭਾਰਤੀ ਅਗਰਵਾਲ ਸਭਾ ਵੱਲੋਂ ਮੁਹਾਲੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ। ਅਗਰਵਾਲ ਭਾਈਚਾਰੇ ਦੀ ਇਸ ਇਕੱਤਰਤਾ ਵਿੱਚ ਸ੍ਰੀ ਸਿੱਧੂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸਮਾਜ ਦੇ ਸੂਬਾ ਪ੍ਰਧਾਨ ਸੁਰਿੰਦਰ ਅਗਰਵਾਲ, ਮੁੱਖ ਸਕੱਤਰ ਨਰੇਸ਼ ਕਾਂਸਲ, ਅਗਰਵਾਲ ਸੇਵਾ ਕਮੇਟੀ ਮੁਹਾਲੀ ਦੇ ਪ੍ਰਧਾਨ ਦੀਪਕ ਬਾਂਸਲ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ ਵੀ ਮੌਜੂਦ ਸਨ। ਇਸ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਹਲਕੇ ਦੇ ਲੋਕ ਵਿਕਾਸ ਨੂੰ ਵੋਟਾਂ ਪਾਊਣਗੇ। ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਹੋਰ ਆਗੂਆਂ ਨੇ ਵੀ ਅੱਜ ਮੁਹਾਲੀ ਦੇ ਫੇਜ਼-7 ’ਚ ਘਰ-ਘਰ ਜਾ ਕੇ ਬਲਬੀਰ ਸਿੱਧੂ ਲਈ ਵੋਟਾਂ ਮੰਗੀਆਂ। ਸਿੱਧੂ ਦੀ ਪਤਨੀ ਦਲਜੀਤ ਕੌਰ, ਭਰਜਾਈ ਏਕਨੂਰ ਕੌਰ ਨੇ ਵੀ ਘਰ-ਘਰ ਜਾ ਕੇ ਪ੍ਰਚਾਰ ਕੀਤਾ।