ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਫਰਵਰੀ
ਟਕਸਾਲੀ ਅਕਾਲੀ ਆਗੂ ਜਥੇਦਾਰ ਸ਼ਿਵਤਾਰ ਸਿੰਘ ਬਾਜਵਾ ਨੇ ਸਾਥੀਆਂ ਸਣੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਵਿਧਾਨ ਸਭਾ ਉੱਤਰੀ ਤੋਂ ‘ਆਪ’ ਉਮੀਦਵਾਰ ਮਦਨ ਲਾਲ ਬੱਗਾ ਨੇ ਜਥੇਦਾਰ ਬਾਜਵਾ ਅਤੇ ਸਾਥੀਆਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਜਥੇਦਾਰ ਬਾਜਵਾ ਨੇ ਮਦਨ ਲਾਲ ਬੱਗਾ ਨਾਲ ਵਿਧਾਨ ਸਭਾ ਉੱਤਰੀ ਵਿੱਚ ਮੋਢੇ ਨਾਲ ਮੋਢਾ ਮਿਲਾ ਕੇ ਚੱਲਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹੋਰ ਵਿਧਾਨ ਸਭਾ ਹਲਕਿਆਂ ਵਿੱਚ ਵੀ ‘ਆਪ’ ਉਮੀਦਵਾਰਾਂ ਦੀ ਜਿੱਤ ਲਈ ਯਤਨ ਕਰਨਗੇ।
ਮਦਨ ਲਾਲ ਬੱਗਾ ਨੇ ਸ਼ਿਵਤਾਰ ਸਿੰਘ ਬਾਜਵਾ ਨਾਲ ਪੁਰਾਣੇ ਪਾਰਿਵਾਰਕ ਰਿਸ਼ਤਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਥੇਦਾਰ ਬਾਜਵਾ ਦੇ ‘ਆਪ’ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਦੀ ਤਾਕਤ ਵਧ ਗਈ ਹੈ।