ਏਲਨਾਬਾਦ (ਪੱਤਰ ਪ੍ਰੇਰਕ): ਪ੍ਰਾਪਰਟੀ ਆਈਡੀ, ਐੱਨਡੀਸੀ, ਹੁੱਡਾ ਦੀ ਐੱਨਡੀਸੀ ਜਾਰੀ ਕਰਨ ਸਹਿਤ ਹੋਰ ਕਈ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਵੱਲੋਂ ਨਗਰਪਾਲਿਕਾ ਦਫ਼ਤਰ ਸਾਹਮਣੇ ਲਗਾਇਆ ਗਿਆ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਗਰ ਪਾਲਿਕਾ ਦਫ਼ਤਰ ਸਾਹਮਣੇ ਉਪ-ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦਾ ਪੁਤਲਾ ਫੂਕ ਕੇ ਆਪਣੇ ਰੋਹ ਦਾ ਮੁਜ਼ਾਹਰਾ ਕੀਤਾ। ਇਸ ਮੌਕੇ ਪਰਵੀਨ ਫੁਟੇਲਾ, ਮੋਹਨ ਲਾਲ ਮਿੱਤਲ, ਮਹਿੰਦਰ ਥੋਰੀ ਆਦਿ ਨੇ ਆਖਿਆ ਕਿ ਉਹ ਪਿਛਲੇ ਤਿੰਨ ਦਿਨ ਤੋਂ ਧਰਨਾ ਦੇ ਰਹੇ ਹਨ ਪਰ ਸੱਤਾਧਾਰੀ ਧਿਰ ਦਾ ਕੋਈ ਵੀ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਮੱਸਿਆਂ ਜਾਣਨ ਲਈ ਨਹੀਂ ਪਹੁੰਚਿਆ। ਉਨ੍ਹਾਂ ਆਖਿਆ ਕਿ ਇਸ ਧਰਨੇ ਨੂੰ ਹੁਣ ਸਮੱਸਿਆਵਾਂ ਦੇ ਹੱਲ ਨਾ ਹੋਣ ਤੱਕ ਚਲਾਇਆ ਜਾਵੇਗਾ।