ਧਰਮਸ਼ਾਲਾ: ਵਿਰੋਧੀ ਧਿਰ ਕਾਂਗਰਸ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ। ਕਾਂਗਰਸ ਨੇ ਪਿਛਲੇ ਦਰਵਾਜ਼ਿਓਂ ਨੌਕਰੀਆਂ ਦਾ ਮੁੱਦਾ ਉਠਾਇਆ ਸੀ ਜਦਕਿ ਸਪੀਕਰ ਨੇ ਇਸ ’ਤੇ ਵਿਚਾਰ-ਚਰਚਾ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। ਨਾਅਰੇ ਲਾਉਂਦੇ ਹੋਏ ਕਾਂਗਰਸੀ ਵਿਧਾਇਕ ਸਦਨ ਦੇ ਵਿਚਾਲੇ ਆ ਗਏ ਤੇ ਕੁਝ ਮਿੰਟ ਬੈਠ ਕੇ ਰੋਸ ਪ੍ਰਗਟਾਉਣ ਮਗਰੋਂ ਵਾਕਆਊਟ ਕਰ ਗਏ। -ਪੀਟੀਆਈ