ਰਮੇਸ਼ ਭਾਰਦਵਾਜ
ਲਹਿਰਾਗਾਗਾ,17 ਸਤੰਬਰ
ਇਥੇ ਲਹਿਲ ਖੁਰਦ ਕੈਂਚੀਆਂ ’ਚ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਅੱਜ 351ਵੇਂ ਦਿਨ ਵੀ ਜਾਰੀ ਰਿਹਾ। ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ਨੇ ਸਟੇਜ ਦੀ ਕਾਰਗੁਜ਼ਾਰੀ ਬਾਖੂਬੀ ਨਿਭਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵਲੋਂ ਖੇਤੀਬਾੜੀ ਮੋਟਰਾਂ ਨੂੰ ਬਹੁਤ ਘੱਟ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਬਿਜਲੀ ਸਪਲਾਈ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਧਰਨੇ ਨੂੰ ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਦਰਸ਼ਨ ਸਿੰਘ ਕੋਟੜਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਭੋਲਾ ਸਿੰਘ ਭੁਟਾਲ ਕਲਾਂ,ਮਲਕੀਤ ਕੌਰ ਗਿਦੜਿਆਣੀ ਹਾਜ਼ਰ ਸਨ।
ਲਹਿਰਾਗਾਗਾ ’ਚ ਕਿਸਾਨਾਂ ਦੇ ਪੱਕੇ ਮੋਰਚੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ।