ਪੱਤਰ ਪ੍ਰੇਰਕ
ਮੁਕੇਰੀਆਂ, 23 ਜੁਲਾਈ
ਇੱਥੇ ਪੁਲੀਸ ਨੇ ਬੰਬੀਹਾ ਗਰੁੱਪ ਦੇ ਇੱਕ ਮੈਂਬਰ ਨੂੰ ਪਾਕਿਸਤਾਨ ਦੇ ਨੰਬਰਾਂ ਰਾਹੀਂ ਮੁਕੇਰੀਆਂ ਦੇ ਵਸਨੀਕ ਤੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ 5 ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਕੇ ਅਗਲੇਰੀ ਪੁੱਛ-ਗਿੱਛ ਅਰੰਭ ਦਿੱਤੀ ਹੈ।
ਇਸ ਸਬੰਧੀ ਡੀਐੱਸਪੀ ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਆਲ ਇੰਡੀਆ ਯੂਥ ਫੈਡਰੇਸ਼ਨ ਫਰੰਟ ਦੇ ਪ੍ਰਧਾਨ ਕਮਲਦੀਪ ਬੰਟੀ ਜੋਗੀ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਅਤੇ ਪਾਕਿਸਤਾਨ ਦੇ ਨੰਬਰਾਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਫੋਨ ਰਾਹੀਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਪੁਲੀਸ ਦੀ ਜਾਂਚ ਦੌਰਾਨ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਬਸਤੀ ਦਾਨਿਸ਼ ਮੰਦਾ ਜਲੰਧਰ ਦੇ ਵਸਨੀਕ ਗੁਰਮੇਲ ਸਿੰਘ ਗੇਜਾ ਦੀ ਸ਼ਮੂਲੀਅਤ ਸਾਹਮਣੇ ਆਈ ਜਿਸ ਨੂੰ ਐੱਸਐੱਚਓ ਮੁਕੇਰੀਆਂ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਤੇ ਕੱਲ੍ਹ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਉਸਦਾ 5 ਦਿਨਾਂ ਰਿਮਾਂਡ ਹਾਸਲ ਕੀਤਾ ਹੈ।