ਰਤਨ ਸਿੰਘ ਢਿੱਲੋਂ
ਅੰਬਾਲਾ, 16 ਜਨਵਰੀ
ਅੰਬਾਲਾ ਸ਼ਹਿਰ ਦੀ ਪਟੇਲ ਰੋਡ ’ਤੇ ਸਥਿਤ ਵਿਨੋਦ ਜਿਊਲਰਜ਼ ਨਾਂ ਦੀ ਦੁਕਾਨ ਵਿਚੋਂ ਲੰਘੀ ਰਾਤ ਚੋਰ 43 ਹਜ਼ਾਰ ਰੁਪਏ ਦੀ ਨਕਦੀ ਅਤੇ 175 ਗਰਾਮ ਸੋਨੇ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋ ਗਏ। ਦੁਕਾਨ ਦੇ ਮਾਲਕ ਵਿਨੋਦ ਕੁਮਾਰ ਨੇ ਪੁਲੀਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਬੀਤੀ ਰਾਤ 8 ਵਜੇ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ। ਅੱਜ ਸਵੇਰੇ 11 ਵਜੇ ਉਸ ਨੇ ਦੁਕਾਨ ਖੋਲ੍ਹੀ ਤਾਂ ਦੇਖਿਆ ਕਿ ਚੋਰ ਛੱਤ ਰਾਹੀਂ ਦੁਕਾਨ ਵਿੱਚ ਦਾਖਲ ਹੋਏ ਤੇ ਉੱਪਰਲੇ ਦਰਵਾਜ਼ੇ ਦਾ ਕੁੰਡਾ ਤੋੜ ਕੇ ਦੁਕਾਨ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਏ ਸਨ। ਪੁਲੀਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੋਰਾਂ ਦੀ ਪੈੜ ਨੱਪਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।