ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 17 ਸਤੰਬਰ
ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨਾਂ ਦੀ ਗੱਡੀ ਪਲਟਾਉਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਥਾਣਾ ਕੁਲਗੜੀ ਪੁਲੀਸ ਨੇ ਫ਼ਾਰਚੂਨਰ ਸਵਾਰ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਪਿੰਡ ਕਾਕੂ ਵਾਲਾ ਅਤੇ ਤਰਸੇਮ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਸ ਵਾਰਦਾਤ ਵਿੱਚ ਵਰਤੀ ਗੱਡੀ ਜ਼ਬਤ ਕਰ ਲਈ ਹੈ। ਵਿਧਾਇਕ ਜ਼ੀਰਾ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਹੌਲਦਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 15 ਸਤੰਬਰ ਨੂੰ ਜਦੋਂ ਉਹ ਪਿੰਡ ਸਾਂਦੇ ਹਾਸ਼ਮ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਬਿਨਾਂ ਨੰਬਰ ਫ਼ਾਰਚੂਨਰ ਗੱਡੀ ਨੇ ਉਨ੍ਹਾਂ ਦੀ ਜਿਪਸੀ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੂਜੀ ਵਾਰ ਫ਼ਿਰ ਇਸ ਗੱਡੀ ਨੇ ਟੱਕਰ ਮਾਰ ਕੇ ਜਿਪਸੀ ਪਲਟਾਉਣ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ।