ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜਨਵਰੀ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਨਵੇਂ ਖੇਤੀ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਬਾਰੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕਾਨੂੰਨਾਂ ’ਤੇ ਰੋਕ ਲਗਾਉਣ ਦੇ ਬਾਵਜੂਦ ਕੇਂਦਰ ਸਰਕਾਰ ਵਾਰ-ਵਾਰ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੀ ਹੈ। ਸ੍ਰੀ ਚੌਟਾਲਾ ਨੇ ਉਮੀਦ ਜਤਾਈ ਕਿ ਸੁਪਰੀਮ ਕੋਰਟ ਕਿਸਾਨਾਂ ਨਾਲ ਗੱਲਬਾਤ ਕਰਕੇ ਨਵੀਂ ਕਮੇਟੀ ਬਣਾਵੇਗੀ ਅਤੇ ਇਸ ਮਸਲੇ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਹੋਣੀ ਜ਼ਰੂਰੀ ਹੈ ਕਿਉਂਕਿ ਗੱਲਬਾਤ ਰਾਹੀਂ ਹੀ ਹੱਲ ਕੱਢਿਆ ਜਾ ਸਕਦਾ ਹੈ।