ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਜਨਵਰੀ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ 15 ਜਨਵਰੀ ਨੂੰ ਜਨਮ ਦਿਨ ਮੌਕੇ ਕੋਈ ਵੱਡੇ ਜਸ਼ਨ ਨਹੀਂ ਮਨਾਏ ਜਾਣਗੇ ਸਗੋਂ ਉਨ੍ਹਾਂ ਦਾ ਜਨਮ ਦਿਨ ਕਿਸਾਨ ਮਜ਼ਦੂਰ ਅੰਦੋਲਨ ਨੂੰ ਸਮਰਪਿਤ ਕੀਤਾ ਜਾਵੇਗਾ। ਇਥੋਂ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਦੀ ਚਾਰ ਘੰਟੇ ਤੋਂ ਵੱਧ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਇਕੱਲਿਆਂ ਹੀ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ। ਸ੍ਰੀ ਗੜ੍ਹੀ ਨੇ ਕਿਹਾ ਕਿ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਲੋੜਵੰਦਾਂ ਨੂੰ ਕੰਬਲ-ਕੱਪੜੇ, ਕਿਤਾਬਾਂ-ਕਾਪੀਆਂ, ਦਵਾਈਆਂ, ਫੀਸਾਂ ਆਦਿ ਪਾਰਟੀ ਦੀਆਂ ਯੂਨਿਟਾਂ ਵੱਲੋਂ ਸਮਰੱਥਾ ਅਨੁਸਾਰ ਦਿੱਤੇ ਜਾਣ ਅਤੇ ਜਨਮ ਦਿਨ ਨੂੰ ਜਨ-ਕਲਿਆਣਕਾਰੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇ।