ਮਹਿਸਾਣਾ, 15 ਸਤੰਬਰ
ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਵਿਪੁਲ ਚੌਧਰੀ ਨੂੰ ਅੱਜ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਦੁੱਧਸਾਗਰ ਡੇਅਰੀ ਘੁਟਾਲੇ ਵਿੱਚ ਹਿਰਾਸਤ ਵਿੱਚ ਲਿਆ ਹੈ। ਚੌਧਰੀ ’ਤੇ ਕਰੀਬ 500 ਕਰੋੜ ਰੁਪਏ ਦੀਆਂ ਕਥਿਤ ਬੇਨਿਯਮੀਆਂ ਦਾ ਦੋਸ਼ ਹੈ। ਚੌਧਰੀ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ ਹਨ। ਫੈਡਰੇਸ਼ਨ ਕੋਲ ਅਮੂਲ ਬ੍ਰਾਂਡ ਦੀ ਮਾਲਕੀ ਹੈ। ਚੌਧਰੀ ਮਹਿਸਾਣਾ ਦੀ ਦੁੱਧਸਾਗਰ ਡੇਅਰੀ ਦੇ ਮੁਖੀ ਵੀ ਰਹਿ ਚੁੱਕੇ ਹਨ। ਏਸੀਬੀ ਦੇ ਸੰਯੁਕਤ ਨਿਰਦੇਸ਼ਕ ਮਕਰੰਦ ਚੌਹਾਨ ਨੇ ਕਿਹਾ ਕਿ ਉਨ੍ਹਾਂ ਦੇ ਸੀਏ ਸ਼ੈਲੇਸ਼ ਪਾਰਿਖ ਨੂੰ ਵੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਰਾਤ ਨੂੰ ਮਹਿਸਾਣਾ ਤੋਂ ਹਿਰਾਸਤ ਵਿੱਚ ਲਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਕਰੋਨਾ ਰਿਪੋਰਟ ਆਉਣ ਬਾਅਦ ਅਧਿਕਾਰਤ ਤੌਰ ‘ਤੇ ਗ੍ਰਿਫਤਾਰ ਕੀਤਾ ਜਾਵੇਗਾ। -ਏਜੰਸੀ