ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਜਨਵਰੀ
ਕਿਸਾਨ ਸੰਘਰਸ਼ ਲਈ ਮੁਹਾਲੀ ਵਿੱਚ ਚੰਦਾ ਇਕੱਠਾ ਕਰਨ ਦਾ ਮਾਮਲਾ ਪੁਲੀਸ ਥਾਣੇ ਪਹੁੰਚ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੀ ਜਥੇਬੰਦੀ ਵੱਲੋਂ ਫੇਜ਼-7 ਦੀ ਮਾਰਕੀਟ ਵਿੱਚ ਧਰਨਾਕਾਰੀ ਕਿਸਾਨਾਂ ਦੀ ਮਦਦ ਲਈ ਚੰਦਾ ਇਕੱਠਾ ਕਰਨ ਲਈ ਰਾਹਤ ਕੈਂਪ ਲਗਾਇਆ ਗਿਆ। ਜਥੇਬੰਦੀ ਦੇ ਸੂਬਾ ਆਗੂ ਕੰਵਲਜੀਤ ਸਿੰਘ, ਅਮਨਦੀਪ ਸਿੰਘ, ਗੱਬਰ ਸਿੰਘ ਸੰਗਰੂਰ, ਸੁਰਜੀਤ ਸਿੰਘ ਅਤੇ ਰੁਪਿੰਦਰ ਸਿੰਘ ਨੇ ਦੱਸਿਆ ਕਿ ਦਾਨ ਦੇਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਿਨੀਂ ਪੁਲੀਸ ਨੇ ਰਾਹਤ ਕੈਂਪ ਵਾਲਾ ਟੈਂਟ ਪੁੱਟ ਦਿੱਤਾ, ਜੋ ਐੱਸਐੱਸਪੀ ਨੂੰ ਸਥਿਤੀ ਸਪਸ਼ਟ ਕਰਨ ਮਗਰੋਂ ਦੁਬਾਰਾ ਲਗਾਇਆ ਗਿਆ। ਦੂਜੇ ਪਾਸੇ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਨੇ ਕਿਹਾ ਕਿ ਜੇ ਕੋਈ ਮਦਦ ਦੇਣਾ ਚਾਹੁੰਦਾ ਹੈ ਤਾਂ ਉਹ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਦਦ ਦੇ ਸਕਦਾ ਹੈ।