ਪਰਸ਼ੋਤਮ ਬੱਲੀ
ਬਰਨਾਲਾ, 1 ਜਨਵਰੀ
ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਸ਼ੁਰੂ ਹੋਏ ਸਾਂਝੇ ਕਿਸਾਨ ਸੰਘਰਸ਼ ਨੂੰ ਤਿੰਨ ਮਹੀਨੇ ਪੂਰੇ ਹੋ ਗਏ ਹਨ। ਨਵੇਂ ਸਾਲ ਦੀ ਪਲੇਠੀ ਸਵੇਰ ਦੇ ਬੁਲਾਰਿਆਂ ਨੇ ਹੋਰ ਵਧੇਰੇ ਜੋਸ਼ ਨਾਲ ਸ਼ਾਮਲ ਹੋਣ ਲਈ ਸੰਗਰਾਮੀ ਮੁਬਾਰਕਬਾਦ ਦਿੱਤੀ| ਅੱਜ ਬਲਵੰਤ ਸਿੰਘ ਉੱੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਗੁਰਮੇਲ ਰਾਮ ਸ਼ਰਮਾ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ, ਬਾਰਾ ਸਿੰਘ ਬਦਰਾ, ਅਮਰਜੀਤ ਕੌਰ, ਜਸਵਿੰਦਰ ਸਿੰਘ ਮੰਡੇਰ, ਜਸਮੇਲ ਸਿੰਘ ਕਾਲੇਕੇ, ਨੇਕਦਰਸ਼ਨ ਸਿੰਘ ਨੇ ਸੰਬੋਧਨ ਕੀਤਾ। ਅੱਜ ਭੁੱਖ ਹੜਤਾਲ ਉੱਪਰ ਬੈਠਣ ਵਾਲੇ ਜਥੇ ਵਿੱਚ ਕਰਨੈਲ ਸਿੰਘ ਗਾਂਧੀ ਸਹਿਜੜਾ, ਜਗਰੂਪ ਸਿੰਘ ਛੀਨੀਵਾਲਕਲਾਂ, ਸੁਰਿੰਦਰ ਸਿੰਘ ਸਹਿਜੜਾ, ਕਰਮਜੀਤ ਸਿੰਘ ਸਹਿਜੜਾ, ਗੁਰਪ੍ਰੀਤ ਸਿੰਘ ਸਹਿਜੜਾ, ਗੁਰਤੇਜ ਸਿੰਘ ਠੀਕਰੀਵਾਲ, ਚੰਦ ਸਿੰਘ ਠੀਕਰੀਵਾਲ, ਝਰਮਲ ਸਿੰਘ ਠੀਕਰੀਵਾਲ ਸ਼ਾਮਲ ਹੋਏ|