ਬਾਂਦਾ (ਉੱਤਰ ਪ੍ਰਦੇਸ਼), 31 ਦਸੰਬਰ
ਇੱਥੇ ਅੱਜ ਸਰਕਾਰੀ ਗਊਸ਼ਾਲਾਵਾਂ ਵਿੱਚ ਪ੍ਰਬੰਧਨ ਦੀ ਘਾਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ 100 ਦੇ ਕਰੀਬ ਕਾਂਗਰਸੀ ਵਰਕਰਾਂ ਨੂੰ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੁੰਦੇਲਖੰਡ ਖੇਤਰ ਦੇ ਜ਼ਿਲ੍ਹਿਆਂ ਵਿੱਚ ਕਾਂਗਰਸੀ ‘ਗਾਯ ਬਚਾਓ, ਕਿਸਾਨ ਬਚਾਓ’ ਯਾਤਰਾ ਕੱਢ ਰਹੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਸਰਕਾਰੀ ਗਊਸ਼ਾਲਾਵਾਂ ਵਿੱਚ ਪ੍ਰਬੰਧਨ ਦੀ ਘਾਟ ਕਾਰਨ ਹਾਲ ਹੀ ਵਿੱਚ ਕਈ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਹਿਰਾਸਤ ’ਚ ਲਏ ਗਏ ਕਾਂਗਰਸੀਆਂ ’ਚ ਜ਼ਿਲ੍ਹਾ ਪੱਧਰ ਦੇ ਸੀਨੀਅਰ ਆਗੂ ਵੀ ਸ਼ਾਮਲ ਹਨ। ਬਾਂਦਾ ਦੇ ਸਰਕਲ ਅਫ਼ਸਰ (ਸ਼ਹਿਰੀ) ਆਲੋਕ ਮਿਸ਼ਰਾ ਨੇ ਦੱਸਿਆ ਕਿ ਭੂਰਾਗੜ੍ਹ ਖੇਤਰ ਵਿੱਚ ਕੇਨ ਨਦੀ ਦੇ ਪੁਲ ’ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 100 ਦੇ ਕਰੀਬ ਕਾਂਗਰਸੀ ਵਰਕਰਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। -ਪੀਟੀਆਈ