ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 28 ਦਸੰਬਰ
ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸਨ ਫੇਸ ਤਿੰਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਕੀਤੀ ਗਈ। ਇਸ ਵਿੱਚ ਚੋਣ ਕਮੇਟੀ ਮੁਤਾਬਕ ਪ੍ਰਧਾਨ ਦੇ ਉਮੀਦਵਾਰ ਵਜੋਂ ਪਰਦਮਨ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਦੇ ਉਮੀਦਵਾਰ ਲਈ ਗੁਰਨਾਮ ਸਿੰਘ ਬਾਜਵਾ ਨੇ ਹੀ ਨਾਮਜ਼ਦਗੀ ਪੱਤਰ ਭਰੇ, ਜਿਹੜੇ ਕਿ ਬਿਨਾਂ ਮੁਕਾਬਲਾ ਸਰਬਸੰਮਤੀ ਪੱਧਰ ’ਤੇ ਜੇਤੂ ਕਰਾਰ ਦਿੱਤੇ ਗਏ।
ਐਸੋਸੀਏਸ਼ਨ ਦੇ ਪ੍ਰਧਾਨ ਪਰਦਮਨ ਸਿੰਘ ਗਰੇਵਾਲ ਨੇ ਸਾਰੇ ਆਏ ਮੈਂਬਰਾਂ ਨੂੰ ਜੀ ਆਇਆਂ ਕਿਹਾ ਅਤੇ ਪਿਛਲੇ ਦੋ ਸਾਲਾ ਵਿੱਚ ਐਸੋਸੀਏਸ਼ਨ ਨੇ ਕੀਤੇ ਕੰਮਾਂ ਬਾਰੇ ਹਾਊਸ ਨੂੰ ਜਾਣਕਾਰੀ ਦਿੱਤੀ। ਇਸ ਕਾਰਵਾਈ ਦਾ ਹਾਊਸ ਵੱਲੋਂ ਸਰਬਸੰਮਤੀ ਅਤੇ ਜੋਸ਼ ਨਾਲ ਸਵਾਗਤ ਕੀਤਾ ਗਿਆ। ਚੋਣ ਕਮੇਟੀ ਵੱਲੋਂ ਚੋਣ ਦਾ ਨਤੀਜਾ ਡਾ. ਸੁਰਜੀਤ ਸਿੰਘ ਭੱਟੀ ਵੱਲੋਂ ਹਾਊਸ ਸਾਹਮਣੇ ਪੇਸ਼ ਕੀਤਾ ਗਿਆ। ਚੋਣ ਕਮੇਟੀ ਨੇ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਸਾਰਿਆ ਨੂੰ ਇਸ ਗੱਲ ਦੀ ਵਧਾਈ ਦਿੱਤੀ। ਚੋਣ ਕਮੇਟੀ ਦੇ ਮੈਂਬਰਾਂ ਡਾ. ਬਲਦੇਵ ਸਿੰਘ ਧਾਲੀਵਾਲ, ਡਾ. ਹਰਵਿੰਦਰ ਸਿੰਘ ਭੱਟੀ , ਡਾ . ਸੁਰਜੀਤ ਸਿੰਘ ਭੱਟੀ ਅਤੇ ਨਰੇਸ਼ ਮਿੱਤਲ ਨੇ ਸਾਰੇ ਹਾਊਸ ਦੀ ਕਾਰਵਾਈ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ।