ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਦਸੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 89 ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਧਰਮਿੰਦਰ ਸਿੰਘ ਪਸੋਰ, ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ ,ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ ,ਰਿੰਕੂ ਮੂਣਕ, ਜਗਦੀਪ ਸਿੰਘ, ਲਹਿਲ ਖੁਰਦ ਜਗਸੀਰ ਸਿੰਘ, ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ,ਹਰਸੇਵਕ ਸਿੰਘ ਲਹਿਲ ਖੁਰਦ, ਬਲਵਿੰਦਰ ਸਿੰਘ ਮਨਿਆਣਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਲੇ ਕਾਨੂੰਨਾਂ ਖਿਲਾਫ਼ ਲੋਕ ਪੁੂਰਨ ਤੌਰ ’ਤੇ ਲਾਮਬੰਦ ਹਨ। ਮਜ਼ਦੂਰ ਭਾਈਚਾਰੇ ਦੇ ਲੋਕ ਵੱਡੇ ਪੱਧਰ ’ਤੇ ਪਿੰਡਾਂ ਵਿਚ ਘਰ-ਘਰ ਜਾ ਕੇ ਮੀਟਿੰਗਾਂ ਕਰ ਰਹੇ ਹਨ। ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਆਉਣ ਵਾਲੀ ਸੱਤ ਜਨਵਰੀ ਨੂੰ ਚਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਮਜ਼ਦੂਰ ਅਪਣੇ ਪਰਿਵਾਰਾ ਸਮੇਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਡੇ ਕਾਫਲੇ ਲੈ ਕੇ ਦਿੱਲੀ ਵੱਲ ਨੂੰ ਕੂਚ ਕਰਨਗੇ।