ਦੇਵਿੰਦਰ ਜੱਗੀ
ਪਾਇਲ, 25 ਦਸੰਬਰ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਪਰਮ ਸੰਤ ਈਸ਼ਰ ਸਿੰਘ ਦੇ ਗੁਰ ਭਰਾ ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸੁਚੱਜੇ ਪ੍ਰਬੰਧਾਂ ਨਾਲ ਕਰਨ ਸਬੰਧੀ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਪ੍ਰਮੁੱਖ ਸੇਵਾਦਾਰਾਂ ਦੀ ਮੀਟਿੰਗ ਹੋਈ।
ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਕਿਸ਼ਨ ਸਿੰਘ ਦੀ ਬਰਸੀ 30-31 ਦਸੰਬਰ ਅਤੇ 1 ਜਨਵਰੀ 2021 ਨੂੰ ਮਨਾਈ ਜਾ ਰਹੀ ਹੈ। ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀ ਸੰਗਤ ਦੇ ਰਹਿਣ-ਸਹਿਣ ਦੇ ਢੁੱਕਵੇਂ ਪ੍ਰਬੰਧਾਂ ਲਈ ਵਿਚਾਰਾਂ ਕੀਤੀਆਂ ਗਈਆਂ। ਬਰਸੀ ਮੌਕੇ ਗੁਰੂ ਦਾ ਲੰਗਰ, ਦੀਵਾਨ ਹਾਲ, ਕਾਰ-ਸਕੂਟਰ ਪਾਰਕ, ਜੋੜਾ ਘਰ ਤੇ ਸਰੋਵਰ ਆਦਿ ਥਾਵਾਂ ’ਤੇ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਅਤੇ ਪਹਿਰੇਦਾਰਾਂ ਨੂੰ ਸਮੇਂ ਸਿਰ ਡਿਊਟੀਆਂ ’ਤੇ ਪਹੁੰਚਣ ਦੀ ਅਪੀਲ ਕੀਤੀ। ਬਰਸੀ ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਵੱਖ-ਵੱਖ ਸੰਪ੍ਰਦਾਵਾਂ ਦੇ ਸੰਤ ਮਹਾਪੁਰਸ਼ ਪੁੱਜ ਕੇ ਸੰਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ। ਤਿੰਨੋਂ ਦਿਨ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।
ਇਸ ਮੌਕੇ ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਮੋਹਣ ਸਿੰਘ ਮੁਕੰਦਪਰ, ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਅਮਰ ਸਿੰਘ ਕਥਾ ਵਾਚਕ, ਭਾਈ ਅਮਰ ਸਿੰਘ ਭੋਰਾ ਸਾਹਿਬ, ਟਰੱਸਟੀ ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਨਿੰਦਰਜੀਤ ਸਿੰਘ ਬਾਵਾ ਮਾਛੀਆਂ, ਭਾਈ ਬਲਦੇਵ ਸਿੰਘ, ਬਾਬਾ ਅਮਰੀਕ ਸਿੰਘ ਜਨਹੇੜੀਆਂ, ਭਾਈ ਬਾਵਾ ਸਿੰਘ, ਭਾਈ ਸੁਖਵਿੰਦਰ ਸਿੰਘ ਸਬੀ, ਭਾਈ ਪਰਮਜੀਤ ਸਿੰਘ ਆਦਿ ਹਾਜ਼ਰ ਸਨ।