ਪਾਤੜਾਂ (ਗੁਰਨਾਮ ਸਿੰਘ ਚੌਹਾਨ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਅੰਦੋਲਨ ਦੌਰਾਨ ਅੱਜ ਪਿੰਡਾਂ ਵਿੱਚ ਕਿਸਾਨਾਂ ਨੇ ਆਪਣੇ ਘਰਾਂ ਉੱਤੇ ਝੰਡੇ ਲਹਿਰਾ ਕੇ ਕਿਸਾਨ ਦਿਵਸ ਮਨਾਇਆ। ਕੁੇੰਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਭਜਨ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਅਤਿੰਦਰਪਾਲ ਸਿੰਘ ਘੱਗਾ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਆਪਣੇ ਘਰਾਂ ਉੱਤੇ ਝੰਡੇ ਲਹਿਰਾਉਣ ਦਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਓਨੀ ਦੇਰ ਤਕ ਅੰਦੋਲਨ ਵਾਪਸ ਨਹੀਂ ਲੈਣਗੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਇਸ ਨਿਸ਼ਾਨ ਸਿੰਘ ਬਣਵਾਲਾ , ਨੰਬਰਦਾਰ ਸਬਾਜ ਸਿੰਘ, ਕਿਰਪਾਲ ਸਿੰਘ ਕੰਬੋਜ ਹਾਜ਼ਰ ਸਨ ।