ਹਰਜੀਤ ਸਿੰਘ ਪਰਮਾਰ
ਬਟਾਲਾ, 23 ਜੂਨ
ਥਾਣਾ ਘਣੀਏ ਕੇ ਬਾਂਗਰ ਦੇ ਪਿੰਡ ਕਾਦੀਆਂ ਰਾਜਪੂਤ ਵਿੱਚ ਖੇਤ ਵਿੱਚ ਟਰੈਕਟਰ ਚਲਾਉਂਦੇ ਸਮੇਂ ਇੱਕ ਕਿਸਾਨ ਦੀ ਬਿਜਲੀ ਦੀਆਂ ਨੀਵੀਂਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਫਤਹਿ ਸਿੰਘ (52) ਪੁੱਤਰ ਰਤਨ ਸਿੰਘ ਵਾਸੀ ਘਣੀਏ ਕੇ ਬਾਂਗਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮੌਕੇ ’ਤੇ ਮੌਜੂਦ ਇੱਕ ਵਿਅਕਤੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਫਤਿਹ ਸਿੰਘ ਆਪਣੇ ਖੇਤ ਵਿੱਚ ਟਰੈਕਟਰ ਨਾਲ ਕੰਮ ਕਰ ਰਿਹਾ ਸੀ ਕਿ ਅਚਾਨਕ ਉਹ ਖੇਤ ਵਿੱਚੋਂ ਲੰਘਦੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੀ ਲਪੇਟ ਵਿੱਚ ਆ ਗਿਆ। ਉਸ ਨੇ ਦੱਸਿਆ ਕਿ ਜਦੋਂ ਬਿਜਲੀ ਦੀ ਤਾਰ ਟਰੈਕਟਰ ਨਾਲ ਲੱਗੀ ਤਾਂ ਫਤਿਹ ਸਿੰਘ ਵੱਲੋਂ ਖੁੱਦ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਰੰਟ ਵਾਲੀ ਤਾਰ ਉਸ ਦੇ ਹੱਥ ਨੂੰ ਲੱਗ ਗਈ| ਉਸ ਨੂੰ ਖੇਤ ਵਿੱਚੋਂ ਬਾਹਰ ਕੱਢ ਕੇ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਨੀਵੀਆਂ ਤਾਰਾਂ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਵਿਭਾਗ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ|