ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 16 ਨਵੰਬਰ
ਇਥੋਂ ਦੇ ਬਜ਼ੁਰਗ ਪੱਤਰਕਾਰ ਬੰਸੀ ਲਾਲ ਧਵਨ ਦਾ ਅੱਜ ਰਾਜਪੁਰਾ ਦੇ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਸਾਹ ਦੀ ਤਕਲੀਫ਼ ਤੋਂ ਪੀੜਤ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਸਸਕਾਰ ਪੁਰਾਣਾ ਰਾਜਪੁਰਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਗਰ ਕੌਂਸਲ ਰਾਜਪੁਰਾ ਦੇ ਸਾਬਕਾ ਉਪ ਪ੍ਰਧਾਨ ਅਮਨਦੀਪ ਸਿੰਘ ਨਾਗੀ, ਬਲਾਕ ਸਮਿਤੀ ਚੇਅਰਮੈਨ ਸਰਬਜੀਤ ਸਿੰਘ, ਗੁਰਿੰਦਰ ਸਿੰਘ ਦੂਆ, ਪੰਮੀ ਸਹਿਗਲ, ਅਬਰਿੰਦਰ ਸਿੰਘ ਕੰਗ, ਭਾਜਪਾ ਨੇਤਾ ਐਡਵੋਕੇਟ ਕਿਸ਼ਨ ਸਿੰਘ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।