ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਜੂਨ
ਸਿਹਤ ਵਿਭਾਗ ਵੱਲੋਂ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ’ (ਐੱਸਐੱਨਆਈਡੀ) ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 1,44,853 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 1,60,455 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਸੀ ਅੇ ਤਿੰਨ ਦਿਨਾਂ ਵਿੱਚ 90 ਫੀਸਦੀ ਟੀਚਾ ਪੂਰਾ ਕਰ ਲਿਆ ਹੈ। ਅੱਜ ਤੀਜੇ ਦਿਨ 32724 ਬੱਚਿਆਂ ਨੂੰ ਪੋਲੀਓ ਦੀ ਖ਼ੁਰਾਕ ਦਿੱਤੀ ਗਈ।