ਹਰਦੀਪ ਸਿੰਘ ਭੰਗੂ
ਭਾਦਸੋ, 7 ਫਰਵਰੀ
ਹਲਕਾ ਨਾਭਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਜਗਤਾਰ ਸਿੰਘ ਦੇ ਨਾਲ ਗੁਰਵਿੰਦਰ ਬਰਾੜ , ਗੋਗੀ ਟਿਵਾਣਾ, ਵੇਦ ਪਰਕਾਸ਼ ਡੱਲਾ , ਦਰਸ਼ਨ ਅਰੋੜਾ, ਸ਼ਿਲਪਾ ਮਿੱਤਲ , ਸ਼ਤੀਸ਼ ਗਰਗ ਰਾਇਸ ਮਿੱਲ ਐਸੋਸੀਏਸ਼ਨ ਨਾਭਾ ਨੇ ਆਮ ਆਦਮੀ ਪਾਰਟੀ ਵਲੋਂ ਐਲਾਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਭੈਣ ਦੀ ਮੌਜੂਦਗੀ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਉਮੀਦਵਾਰ ਦੇਵ ਮਾਨ ਦੀ ਅਗਵਾਈ ਵਿੱਚ ਕਾਂਗਰਸ਼ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਉਨ੍ਹਾਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।