ਜੈਪੁਰ, 22 ਜੁਲਾਈ
ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਗੁਰਦੁਆਰੇ ਦੇ ਸਾਬਕਾ ਗ੍ਰੰਥੀ ਦੀ ਕੁੱਟਮਾਰ ਕਰਨ ਮਗਰੋਂ ਉਸ ਦੇ ਵਾਲ ਕੱਟ ਦਿੱਤੇ। ਅੱਜ ਇੱਥੇ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਦੇਰ ਰਾਤ ਵਾਪਰਿਆ ਜਦੋਂ ਗੁਰਬਖ਼ਸ਼ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਅਲਵਾੜਾ ਜਾ ਰਿਹਾ ਸੀ। ਅਣਪਛਾਤੇ ਹਮਲਾਵਰਾਂ ਨੇ ਗੁਰਬਖ਼ਸ਼ ਸਿੰਘ ਨੂੰ ਮਦਦ ਦਾ ਬਹਾਨਾ ਲਾ ਕੇ ਰੋਕਿਆ ਅਤੇ ਉਸ ਦੀਆਂ ਅੱਖਾਂ ਵਿੱਚ ਲਾਲ ਮਿਰਚਾਂ ਪਾ ਦਿੱਤੀਆਂ। ਇਸ ਮਗਰੋਂ ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਵਾਲ ਵੀ ਕੱਟ ਦਿੱਤੇ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਰਾਮਗੜ੍ਹ ਪੁਲੀਸ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ