ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 22 ਫਰਵਰੀ
ਅੰਬਾਲਾ ਦੇ ਸੈਰ ਸਪਾਟਾ ਕੇਂਦਰ ਕਿੰਗ ਫਿਸ਼ਰ ਦੇ ਕਰਮਚਾਰੀਆਂ ਨੇ ਪਿਛਲੇ 4 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ’ਤੇ ਅੱਜ ਯੂਨੀਅਨ ਦੇ ਪ੍ਰਧਾਨ ਰਾਜਪਾਲ ਵਰਮਾ ਅਤੇ ਸਕੱਤਰ ਜੈ ਲਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਉਨ੍ਹਾਂ ਦੇ ਪਰਿਵਾਰ ਭਾਰੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਤਨਖਾਹਾਂ ਤੋਂ ਬਿਨਾ ਉਨ੍ਹਾਂ ਨੂੰ ਅੱਜੇ ਤੱਕ ਸਤਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਫੰਡ ਮਿਲੇ ਹਨ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਦੇਸ਼ ਕਮੇਟੀ ਦੇ ਨੁਮਾਇੰਦੇ ਸੈਰ ਸਪਾਟਾ ਮੰਤਰੀ ਕੰਵਰਪਾਲ ਗੁੱਜਰ ਨਾਲ ਮੁਲਾਕਾਤ ਕਰ ਕੇ ਤਨਖਾਹਾਂ ਦੀ ਅਦਾਇਗੀ ਲਈ ਅਪੀਅ ਕਰ ਚੁੱਕੇ ਹਨ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਰੋਸ ਪ੍ਰਦਰਸ਼ਨ ’ਚ ਯੂਨੀਅਨ ਦੇ ਪ੍ਰੈੱਸ ਸਕੱਤਰ ਭੋਮ ਸਿੰਘ ਮੌਜੂਦ ਰਹੇ।